ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ।13।

