ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥
ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ) , ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ) , ਇਹ ਗੱਲ (ਪੱਕੀ) ਜਾਣ ਕਿ ਉਸ ਨੂੰ ਮੋਹ ਤੋਂ ਛੁਟਕਾਰਾ ਮਿਲ ਚੁੱਕਾ ਹੈ।14।

