Guru Tegh Bahadur Sahib

Teerath Barat ar daan Kar – 10-11-25

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ਹੇ ਨਾਨਕ! (ਆਖ– ਹੇ ਭਾਈ! ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ (ਕਿ ਮੈਂ ਧਰਮੀ ਬਣ ਗਿਆ ਹਾਂ, ਪਰ) ਉਸ ਦੇ (ਇਹ ਸਾਰੇ ਕੀਤੇ […]

Teerath Barat ar daan Kar – 10-11-25 Read More »

Suaan Tajat nahi Nitt – 9-11-25

ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ ਹੇ ਨਾਨਕ! (ਆਖ– ਹੇ ਭਾਈ!) ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਇਸੇ ਤਰੀਕੇ ਨਾਲ ਕਰਿਆ ਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ

Suaan Tajat nahi Nitt – 9-11-25 Read More »

Ek Bhagat Bhagwan Jeh – 8-11-25

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਹੇ ਨਾਨਕ! (ਆਖ– ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ, ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ।44।

Ek Bhagat Bhagwan Jeh – 8-11-25 Read More »

Jeh Ghat Simran Ram Kau – 7-11-25

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ। ਹੇ ਨਾਨਕ! (ਆਖ– ਹੇ ਭਾਈ!) ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ

Jeh Ghat Simran Ram Kau – 7-11-25 Read More »

Garab Karat Hai Deh Kau – 6-11-25

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ ਅਰਥ: ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ। (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ

Garab Karat Hai Deh Kau – 6-11-25 Read More »

Jhoothe Maan Kaha Karey – 5-11-25

 ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ {ਪੰਨਾ 1428} ਹੇ ਭਾਈ! (ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ। ਹੇ ਭਾਈ! ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ। ਹੇ ਨਾਨਕ! (ਆਖ– ਹੇ ਭਾਈ!) ਮੈਂ ਤੈਨੂੰ ਠੀਕ ਦੱਸ ਰਿਹਾ ਹਾਂ

Jhoothe Maan Kaha Karey – 5-11-25 Read More »

Sabh ko Daata Ram -4-11-25

ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥ ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ। ਹੇ ਨਾਨਕ! ਆਖ– ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ

Sabh ko Daata Ram -4-11-25 Read More »

Yatan Bahut Sukh Ke Kiye – 3-11-25

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥ ਅਰਥ: ਹੇ ਨਾਨਕ! ਆਖ– ਹੇ ਮਨ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ (ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ

Yatan Bahut Sukh Ke Kiye – 3-11-25 Read More »

Nar Chahat Kach Aur – 2-11-25

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ ਹੇ ਨਾਨਕ! (ਆਖ-) ਹੇ ਭਾਈ! (ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ। (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ। (ਮਨੁੱਖ ਹੋਰਨਾਂ ਨੂੰ)

Nar Chahat Kach Aur – 2-11-25 Read More »

Man Maya Meh Ram Rahyo – 1-11-25

ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ ਹੇ ਨਾਨਕ! (ਆਖ-) ਹੇ ਮਿੱਤਰ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ, ਤਿਵੇਂ ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ)

Man Maya Meh Ram Rahyo – 1-11-25 Read More »