Patit Udharan Bhai Haran – 30-9-25

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥

ਅਰਥ: ਹੇ ਨਾਨਕ! ਆਖ– (ਹੇ ਭਾਈ!) ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ। ਹੇ ਭਾਈ! ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ।6।