Gun Gobind Gayo Nahi – 25-9-25

ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥

ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥

ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1।