ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥
ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ) । ਹੇ ਮਨ! ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) ।17।

