ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ {ਪੰਨਾ 1428}
ਹੇ ਭਾਈ! (ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ। ਹੇ ਭਾਈ! ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ। ਹੇ ਨਾਨਕ! (ਆਖ– ਹੇ ਭਾਈ!) ਮੈਂ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ।41।

