Maha Moh Agyan Timar Mo Man Rahyo Urjhai – 16-8-25

ਸੋਰਠਿ ਮਹਲਾ ੯ ॥
ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥ {ਪੰਨਾ 632}

ਅਰਥ: ਹੇ ਮਾਂ! ਧਰਤੀ ਦੇ ਖਸਮ-ਪ੍ਰਭੂ ਨੂੰ ਮੈਂ ਕਿਸ ਤਰ੍ਹਾਂ ਪਛਾਣਾਂ? ਮੇਰਾ ਮਨ (ਤਾਂ) ਵੱਡੇ ਮੋਹ ਦੀ ਅਗਿਆਨਤਾ ਵਿਚ, ਮੋਹ ਦੇ ਹਨੇਰੇ ਵਿਚ (ਸਦਾ) ਫਸਿਆ (ਅਜੇ ਤਕ ਅਜੇਹੀ) ਮਤਿ ਨਹੀਂ ਹਾਸਲ ਕੀਤੀ (ਜੋ ਮੈਨੂੰ) ਅਡੋਲ ਰੱਖ ਸਕੇ। ਦਿਨ ਰਾਤ ਮੈਂ ਮਾਇਆ ਵਿਚ ਹੀ ਲੰਪਟ ਰਹਿੰਦਾ ਹਾਂ। ਮੇਰੀ ਇਹ ਨੀਚਤਾ ਮੁੱਕਣ ਵਿਚ ਨਹੀਂ ਆਉਂਦੀ।੧।

ਹੇ ਮਾਂ! ਮੈਂ ਕਦੇ ਗੁਰਮੁਖਾਂ ਦੀ ਸੰਗਤਿ ਨਹੀਂ ਕੀਤੀ, ਮੈਂ ਕਦੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਨਹੀਂ ਗਾਇਆ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੇਰੇ ਅੰਦਰ ਕੋਈ ਗੁਣ ਨਹੀਂ ਹੈ। ਮੈਨੂੰ ਆਪਣੀ ਸ਼ਰਨ ਵਿਚ ਰੱਖ।੨।੬।