ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
ਹੇ ਨਾਨਕ! ਆਖ– ਹੇ ਝੱਲੇ ਮਨੁੱਖ! ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ। ਫਿਰ ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ।7।

